Sunday, September 22, 2019
Home > News > ਨਸ਼ੇ ਨੇ ਪੱਟੇ ਦੋ ਘਰ, ਨਹਿਰ ਕੰਢੇ ਤੇ ਮੁੰਡਿਆਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ਚ ਫੈਲੀ ਸਨਸਨੀ, ਦੇਖੋ ਵੀਡੀਓ

ਨਸ਼ੇ ਨੇ ਪੱਟੇ ਦੋ ਘਰ, ਨਹਿਰ ਕੰਢੇ ਤੇ ਮੁੰਡਿਆਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ਚ ਫੈਲੀ ਸਨਸਨੀ, ਦੇਖੋ ਵੀਡੀਓ

ਸਰਕਾਰ ਅਤੇ ਪੁਲੀਸ ਵੱਲੋਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਪਰ ਇਹ ਨਸ਼ਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੁਲਿਸ ਵੱਲੋਂ ਥਾਂ ਥਾਂ ਤੇ ਨਾਕੇ ਲਗਾਏ ਜਾ ਰਹੇ ਹਨ। ਸਰਕਾਰ ਵੱਲੋਂ ਨਸ਼ੇ ਖਿਲਾਫ਼ ਪੂਰੇ ਜ਼ੋਰ ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਪਰ ਫਿਰ ਵੀ ਹਰ ਰੋਜ਼ ਕਿਤੇ ਨਾ ਕਿਤੇ ਨਸ਼ੇ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਜਾਂਦੀ ਹੈ।

ਪਠਾਨਕੋਟ ਦੇ ਪਿੰਡ ਭਦਰੋਆ ਦੇ ਨੇੜੇ ਚੱਕੀ ਦਰਿਆ ਦੇ ਕੰਢੇ ਤੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਲਾਸ਼ਾਂ ਦੇ ਕੋਲ ਹੀ ਨਸ਼ੇ ਵਾਲੇ ਟੀਕੇ ਪਏ ਹਨ। ਡੀਐੱਸਪੀ ਸਾਹਿਬ ਅਰੋੜਾ ਘਟਨਾ ਸਥਾਨ ਤੇ ਪਹੁੰਚ ਗਏ। ਉਨ੍ਹਾਂ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਦੇਖਣ ਤੋਂ ਇਹੋ ਜਾਪਦਾ ਹੈ ਕਿ ਇਨ੍ਹਾਂ ਨੌਜਵਾਨਾਂ ਦੀ ਮੌਤ ਵੱਧ ਮਾਤਰਾ ਵਿੱਚ ਨਸ਼ੇ ਦੀ ਵਰਤੋਂ ਕਰਨ ਕਰਕੇ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲਾਸ਼ਾਂ ਅਣਪਛਾਤੀਆਂ ਹਨ। ਇਨ੍ਹਾਂ ਨੌਜਵਾਨਾਂ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਪਾਈਆਂ ਜਾਣਗੀਆਂ ਤਾਂ ਕਿ ਇਨ੍ਹਾਂ ਦੀ ਪਹਿਚਾਣ ਕੀਤੀ ਜਾ ਸਕੇ।

ਭਾਵੇਂ ਇਨ੍ਹਾਂ ਦੇ ਕੋਲ ਪਏ ਟੀਕਿਆਂ ਤੋਂ ਤਾਂ ਲੱਗਦਾ ਹੈ ਕਿ ਇਨ੍ਹਾਂ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਵਿੱਚ ਵਰਤੋਂ ਕਰਨ ਨਾਲ ਹੋਈ ਹੈ। ਪਰ ਅਸਲ ਕਾਰਨ ਪਤਾ ਕਰਨ ਲਈ ਪੋਸਟਮਾਰਟਮ ਦੀ ਰਿਪੋਰਟ ਦਾ ਸਾਹਮਣੇ ਆਉਣਾ ਜ਼ਰੂਰੀ ਹੈ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਲਈਆਂ ਹਨ ਅਤੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਗਲੀ ਕਾਰਵਾਈ ਲਈ ਪੋਸਟਮਾਰਟਮ ਦੀ ਰਿਪੋਰਟ ਅਤੇ ਲਾਸ਼ਾਂ ਦੀ ਪਹਿਚਾਣ ਹੋਣੀ ਜ਼ਰੂਰੀ ਹੈ।

ਸੋਸ਼ਲ ਮੀਡੀਆ ਤੇ ਫੋਟੋਆਂ ਵਾਇਰਲ ਕਰਕੇ ਲਾਸ਼ਾਂ ਦੀ ਸ਼ਨਾਖਤ ਕੀਤੀ ਜਾਵੇਗੀ। ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਕਰਕੇ ਪੂਰੇ ਇਲਾਕੇ ਵਿੱਚ ਸਨਸਨੀ ਫੈਲੀ ਹੋਈ ਹੈ ਅਤੇ ਹਰ ਕੋਈ ਇਸ ਵਿਸ਼ੇ ਤੇ ਹੀ ਗੱਲਾਂ ਕਰਦਾ ਹੈ। ਨਸ਼ੇ ਦੇ ਕਰਕੇ ਦੋ ਘਰ ਉੱਜੜ ਗਏ ਹਨ।

Leave a Reply

Your email address will not be published. Required fields are marked *