Sunday, September 22, 2019
Home > News > ਹੁਣ ਖੁੱਲ੍ਹੇ ਬੋਰਵੈੱਲ ਦੀ ਸੂਹ ਦੇ ਕੇ ਪਾਓ ਇੰਨੇ ਰੁਪਏ ਦਾ ਇਨਾਮ

ਹੁਣ ਖੁੱਲ੍ਹੇ ਬੋਰਵੈੱਲ ਦੀ ਸੂਹ ਦੇ ਕੇ ਪਾਓ ਇੰਨੇ ਰੁਪਏ ਦਾ ਇਨਾਮ

ਫਤਿਹਵੀਰ ਨੂੰ 5 ਦਿਨ ਲਗਾਤਾਰ ਚੱਲੇ ਰੈਸਕਿਊ ਅਪ੍ਰੇਸ਼ਨ ਤੋਂ ਬਾਅਦ ਵੀ ਆਪਣੀ ਜਾਨ ਗੁਆਉਣੀ ਪਈ, ਦੋ ਸਾਲ ਦੇ ਮਾਸੂਮ ਫ਼ਤਹਿਵੀਰ ਦੀ ਕੁਰਬਾਨੀ ਮਗਰੋਂ ਹੁਣ ਹਾਈਕੋਰਟ ਨੇ ਸਰਕਾਰ ਨੂੰ ਖੁੱਲ੍ਹੇ ਪਏ ਬੋਰਵੈੱਲ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਧਰ ਹੀ ਕੈਪਟਨ ਸਰਕਾਰ ਵੀ ਹੁਣ ਹਰਕਤ ਵਿੱਚ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਜੋ ਵੀ ਖੁੱਲ੍ਹੇ ਬੋਰਵੈੱਲ ਦੀ ਜਾਣਕਾਰੀ ਦੇਵੇਗਾ, ਉਸ ਨੂੰ ਨਕਦ ਇਨਾਮ ਦਿੱਤਾ ਜਾਵੇਗਾ।

ਕੈਪਟਨ ਨੇ ਇਹ ਐਲਾਨ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੀਤਾ ਹੈ। ਮਿਸ਼ਨ ਦੇ ਨਿਰਦੇਸ਼ਕ ਕੇਐਸ ਪੰਨੂ ਨੇ ਦੱਸਿਆ ਕਿ ਇੱਕ ਮਹੀਨੇ ਮਗਰੋਂ ਇਹ ਐਲਾਨ ਲਾਗੂ ਹੋ ਜਾਵੇਗਾ, ਓਨਾ ਚਿਰ ਜ਼ਿਲ੍ਹੇ ਦੇ ਡੀਸੀ ਅਜਿਹੇ ਖੁੱਲ੍ਹੇ ਬੋਰਵੈੱਲ ਨੂੰ ਬੰਦ ਕਰਵਾਉਣ ਵਿੱਚ ਜੁਟੇ ਹੋਏ ਹਨ।ਇਸ ਤੋਂ ਬਾਅਦ ਜੇਕਰ ਕੋਈ ਬੋਰਵੈੱਲ ਦੀ ਸੂਚਨਾ ਦਿੰਦਾ ਹੈ ਤਾਂ ਉਸ ਨੂੰ 5,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਨਿਵਾਜਿਆ ਜਾਵੇਗਾ। ਇਹ ਰਾਸ਼ੀ ਸੂਚਨਾ ਦੇ ਸਹੀ ਹੋਣ ਦੀ ਪੁਸ਼ਟੀ ਹੋਣ ਮਗਰੋਂ ਹੀ ਜਾਰੀ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਇੱਕ ਮਹੀਨੇ ਦੇ ਵਕਫ਼ੇ ਦੌਰਾਨ ਜੇਕਰ ਕਿਸੇ ਨੇ ਅਜਿਹਾ ਖੁੱਲ੍ਹਾ ਬੋਰ ਬੰਦ ਨਹੀਂ ਕੀਤਾ ਤਾਂ ਉਸ ਵਿਅਕਤੀ ਖ਼ਿਲਾਫ਼ ਅਪਰਾਧਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜੇਕਰ ਬੋਰਵੈੱਲ ਕਾਰਨ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੇ ਮਾਲਕ ‘ਤੇ ਜ਼ੁਰਮਾਨੇ ਦੇ ਨਾਲ ਨਾਲ ਉਸ ਖ਼ਿਲਾਫ਼ ਕੇਸ ਵੀ ਦਰਜ ਕੀਤਾ ਜਾਵੇਗਾ।

Leave a Reply

Your email address will not be published. Required fields are marked *