Saturday, September 21, 2019
Home > News > ਮੌਸਮ ਵਿਭਾਗ ਨੇ ਪੰਜਾਬ ਦੇ ਵਿਚ ਮੀਂਹ ਆਉਣ ਬਾਰੇ ਦਿੱਤੀ ਵੱਡੀ ਖੁਸ਼ਖਬਰੀ ਤੇ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਦੇਖੋ ਪੂਰੀ ਖ਼ਬਰ ਤੇ ਸ਼ੇਅਰ ਕਰੋ

ਮੌਸਮ ਵਿਭਾਗ ਨੇ ਪੰਜਾਬ ਦੇ ਵਿਚ ਮੀਂਹ ਆਉਣ ਬਾਰੇ ਦਿੱਤੀ ਵੱਡੀ ਖੁਸ਼ਖਬਰੀ ਤੇ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਦੇਖੋ ਪੂਰੀ ਖ਼ਬਰ ਤੇ ਸ਼ੇਅਰ ਕਰੋ

ਵੀਰਵਾਰ ਨੂੰ ਪੰਜਾਬ ਵਿੱਚ ਦਿਨਭਰ ਗਰਮੀ ਦਾ ਕਹਿਰ ਜਾਰੀ ਰਿਹਾ । ਸਾਰਿਆਂ ਨੂੰ ਉਮੀਦ ਸੀ ਕਿ ਬੁੱਧਵਾਰ ਸ਼ਾਮ ਨੂੰ ਪਿਆ ਤੂਫਾਨੀ ਮੀਂਹ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਦੇਵੇਗਾ, ਪਰ ਅਜਿਹਾ ਨਹੀਂ ਹੋਇਆ । ਗਰਮੀ ਦੇ ਚੱਲਦਿਆਂ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਦੇ ਪਾਰ ਰਿਹਾ ।

ਵੀਰਵਾਰ ਨੂੰ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨਚ 2 ਡਿਗਰੀ ਦਾ ਵਾਧਾ ਹੋਇਆ ਅਤੇ ਇਹ 41 ਡਿਗਰੀ ਦਰਜ ਕੀਤਾ ਗਿਆ, ਜਦਕਿ ਹੇਠਲਾ ਤਾਪਮਾਨ 3 ਡਿਗਰੀ ਘੱਟ ਰਿਹਾ ਤੇ 21.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।ਹਾਲਾਂਕਿ ਬੁੱਧਵਾਰ ਦੇ ਮੁਕਾਬਲੇ ਤਾਪਮਾਨ ਵਿੱਚ 4 ਡਿਗਰੀ ਸੈਲਸੀਅਸ ਦੀ ਕਮੀ ਆਈ । 45 ਡਿਗਰੀ ਸੈਲਸੀਅਸ ਨਾਲ ਸੰਗਰੂਰ ਸਭ ਤੋਂ ਗਰਮ ਸ਼ਹਿਰ ਰਿਹਾ । ਮੌਸਮ ਵਿਭਾਗ 6 ਜੂਨ ਨੂੰ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਦੀ ਸੰਭਾਵਨਾ ਹੈ ।

ਦੱਸਿਆ ਜਾ ਰਿਹਾ ਹੈ ਕਿ 16 ਜੂਨ ਨੂੰ ਤੇਜ਼ ਹਵਾਵਾਂ ਵੀ ਚੱਲਣਗੀਆਂ ਅਤੇ 17 ਜੂਨ ਤੱਕ ਮੌਸਮ ਇਸ ਤਰ੍ਹਾਂ ਹੀ ਰਹੇਗਾ । ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰਿੰਦਰਪਾਲ ਨੇ ਦੱਸਿਆ ਕਿ ਪੱਛਮੀ ਹਵਾਵਾਂ ਕਾਰਨ ਮੌਸਮ ਵਿੱਚ ਇਹ ਬਦਲਾਅ ਆਇਆ ਹੈ । ਉੱਧਰ ਜੰਮੂ ਕਸ਼ਮੀਰ ਵਿੱਚ ਤੇਜ਼ ਬਾਰਿਸ਼ ਨਾਲ ਕਿਤੇ-ਕਿਤੇ ਜ਼ਮੀਨ ਖਿਸਕ ਗਈ ।

ਜਿਸ ਕਾਰਨ ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇ ਬੰਦ ਕਰ ਦਿੱਤਾ ਗਿਆ ਸੀ, ਜਿਸ ਨਾਲ ਹਜ਼ਾਰਾਂ ਵਾਹਨ ਫਸ ਗਏ । ਹਿਮਾਚਲ ਵਿੱਚ ਮੌਸਮ ਵਿਭਾਗ ਨੇ 19 ਜੂਨ ਤੱਕ ਬਾਰਸ਼ ਤੇ ਉੱਪਰੀ ਖੇਤਰਾਂ ਵਿੱਚ ਬਰਫ਼ਬਾਰੀ ਦੀ ਚੇਤਾਵਨੀ ਦਿੱਤੀ ਹੈ । 20 ਜੂਨ ਬਾਅਦ ਹਿਮਾਚਲ ਵਿੱਚ ਪ੍ਰੀ-ਮਾਨਸੂਨ ਦੀ ਬਾਰਸ਼ ਦਸਤਕ ਦਵੇਗੀ ।

Leave a Reply

Your email address will not be published. Required fields are marked *