Monday, October 21, 2019
Home > News > ਵੱਡੀ ਖ਼ਬਰ: ਕੈਪਟਨ ਸਰਕਾਰ ਨੇ ਪੰਜਾਬ ਲਈ ਕੀਤਾ ਵੱਡਾ ਐਲਾਨ, ਆਉਣ ਵਾਲੀਆਂ ਪੀੜੀਆਂ ਵੀ ਯਾਦ ਰੱਖਣਗੀਆਂ, ਦੇਖੋ ਪੂਰੀ ਖ਼ਬਰ

ਵੱਡੀ ਖ਼ਬਰ: ਕੈਪਟਨ ਸਰਕਾਰ ਨੇ ਪੰਜਾਬ ਲਈ ਕੀਤਾ ਵੱਡਾ ਐਲਾਨ, ਆਉਣ ਵਾਲੀਆਂ ਪੀੜੀਆਂ ਵੀ ਯਾਦ ਰੱਖਣਗੀਆਂ, ਦੇਖੋ ਪੂਰੀ ਖ਼ਬਰ

ਕੈਪਟਨ ਅਮਰਿੰਦਰ ਸਿੰਘ ਨੇ ਪਾਣੀ ਦੀ ਬਰਬਾਦੀ ਵਿਰੁੱਧ ਤਿੱਖਾ ਰੁਖ਼ ਅਪਣਾਉਂਦੇ ਹੋਏ ਇਸ ਅਹਿਮ ਸਰੋਤ ਦੀ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਪਾਣੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲਿਆਂ ਲਈ ਦੰਡ ਦੀ ਵਿਵਸਥਾ ਕਰਨ ਦੀ ਵਕਾਲਤ ਕੀਤੀ ਹੈ ।ਪੰਜਾਬ ਵਿਚ ਘਟਦਾ ਜਾ ਰਿਹਾ ਪਾਣੀ ਦਾ ਪੱਧਰ ਆਉਣ ਵਾਲੀਆਂ ਪੀੜੀਆਂ ਲਈ ਖਤਰਾ ਬਣਦਾ ਜਾ ਰਿਹਾ ਹੈ ।

ਕੈਪਟਨ ਦੇ ਇਸ ਫੈਸਲਾ ਨਾਲ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਉਹਨਾਂ ਨੂੰ ਅਸੀਸਾਂ ਦੇਣਗੀਆਂ,ਮੁੱਖ ਮੰਤਰੀ ਨੇ ਮੀਟਿੰਗ ‘ਚ ਪਾਣੀ ਦੀ ਸੂਬੇ ਵਿਚ ਬਹੁਤ ਜ਼ਿਆਦਾ ਕਮੀ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਪਾਣੀ ਦੀ ਬਰਬਾਦੀ ਵਿਰੁੱਧ ਜੰਗ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ।ਇਸ ਸਬੰਧ ‘ਚ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ‘ਤੇ ਜ਼ੋਰ ਦਿੰਦੇ ਹੋਏ ਸਬੰਧਿਤ ਵਿਭਾਗਾਂ ਨੂੰ ਇਨ੍ਹਾਂ ਵਿਚ ਕੀਤੀਆਂ ਜਾਣ ਵਾਲੀਆਂ ਲੋੜੀਂਦੀਆਂ ਸੋਧਾਂ ਬਾਰੇ ਸੁਝਾਅ ਦੇਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਨੂੰ ਰੋਕਣ ਲਈ ਉਨ੍ਹਾਂ ਦੇ ਬਣਦੇ ਪਾਣੀ ਬਕਾਏ ਦੇ ਭੁਗਤਾਨ ਲਈ ਮਜਬੂਰ ਕੀਤਾ ਜਾ ਸਕੇ ।

ਉਨ੍ਹਾਂ ਕਿਹਾ ਕਿ ਜੇ ਜ਼ਰੂਰਤ ਪਈ ਤਾਂ ਸੂਬਾ ਪਾਣੀ ਦੀ ਸੰਭਾਲ ਤੇ ਪੰਜਾਬ ਨੂੰ ਬੰਜਰ ਬਣਨ ਤੋਂ ਰੋਕਣ ਤੋਂ ਯਕੀਨੀ ਬਣਾਉਣ ਲਈ ਵੱਖਰਾ ਕਾਨੂੰਨ ਲਿਆ ਸਕਦਾ ਹੈ । ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੇ ਸੂਬੇ ਦੇ ਪਾਸ਼ ਇਲਾਕਿਆਂ ਦੇ ਵੱਡੇ ਘਰਾਂ ‘ਚ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਮੀਟਰ ਲਾਉਣ ਬਾਰੇ ਵਿਭਾਗ ਨੂੰ ਫ਼ੈਸਲਾ ਲੈਣ ਲਈ ਕਿਹਾ ।

ਮੀਟਿੰਗ ਵਿਚ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਵੱਡੀਆਂ ਦਰਾਂ ਲਾਉਣ ਦੀਆਂ ਸੰਭਾਵਨਾਵਾਂ ‘ਤੇ ਵਿਚਾਰ ਕੀਤਾ ਗਿਆ ਹੈ । ਉਨ੍ਹਾਂ ਨੇ ਵਿਧਾਇਕਾਂ ਨੂੰ ਜ਼ਿਲ੍ਹਾ, ਸਬ-ਡਵੀਜ਼ਨ ਤੇ ਬਲਾਕ ਪੱਧਰ ‘ਤੇ ਲੋਕਾਂ ਨਾਲ ਸੰਪਰਕ ਪ੍ਰੋਗਰਾਮ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਪਾਣੀ ਦੀ ਬੂੰਦ-ਬੂੰਦ ਦੀ ਬੱਚਤ ਕਰਨ ਲਈ ਲੋਕ ਰਾਏ ਨੂੰ ਲਾਮਬੰਦ ਕੀਤਾ ਜਾ ਸਕੇ ।

Leave a Reply

Your email address will not be published. Required fields are marked *