Friday, August 23, 2019
Home > News > ਲੱਗ ਗਈਆਂ ਮੌਜਾਂ! ਹੁਣ ਪੰਜਾਬ ਦੇ ਹਰੇਕ ਬੱਸ ਅੱਡੇ ਤੇ ਲੋਕਾਂ ਨੂੰ ਮਿਲੇਗੀ ਮੁਫ਼ਤ ਵਿੱਚ ਇਹ ਸੁਵਿਧਾ

ਲੱਗ ਗਈਆਂ ਮੌਜਾਂ! ਹੁਣ ਪੰਜਾਬ ਦੇ ਹਰੇਕ ਬੱਸ ਅੱਡੇ ਤੇ ਲੋਕਾਂ ਨੂੰ ਮਿਲੇਗੀ ਮੁਫ਼ਤ ਵਿੱਚ ਇਹ ਸੁਵਿਧਾ

ਖੁਸ਼ਖਬਰੀ ਹੁਣ ਆਮ ਲੋਕਾਂ ਨੂੰ ਬੱਸ ਅੱਡਿਆਂ ਦੇ ਵਿੱਚ ਬੱਸਾਂ ਦਾ ਇੰਤਜ਼ਾਰ ਕਰਦੇ ਹੋਏ ਬੋਰ ਨਹੀਂ ਹੋਣਾ ਪਵੇਗਾ ਕਿਉਂਕਿ ਇਕ ਵੱਡੀ ਪਹਿਲ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਜਲਦ ਹਰ ਬੱਸ ਅੱਡੇ ‘ਤੇ ਇੰਟਰਨੈੱਟ ਦੀ ਮੁਫ਼ਤ ਵਾਈਫਾਈ ਸੇਵਾ ਮੁਹੱਈਆ ਕਰਵਾਈ ਜਾਵੇਗੀ।ਇਸ ਨਾਲ ਉਨ੍ਹਾਂ ਨੌਜਵਾਨਾਂ ਨੂੰ ਵੀ ਫਾਇਦਾ ਮਿਲੇਗਾ ਜੋ ਇੰਟਰਨੈੱਟ ਤੋਂ ਜਾਣਕਾਰੀਆਂ ਇਕੱਠੀਆਂ ਕਰਦੇ ਹਨ ਜਾਂ ਕਿਸੇ ਇਮਤਿਹਾਨ ਦੀ ਤਿਆਰੀ ਕਰਦੇ ਹਨ ਜਾਂ ਵਾਰ ਕੋਈ ਫਾਰਮ ਭਰਦੇ ਹਨ ਤੇ ਉਨ੍ਹਾਂ ਕੋਲ ਇੰਟਰਨੈੱਟ ਦੀ ਸੁਵਿਧਾ ਨਹੀਂ ਹੈ,

ਆਵਾਜਾਈ ਦੀ ਕਾਰਜਕੁਸ਼ਲਤਾ ਲਈ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ‘ਚ ‘ਵਹੀਕਲ ਟਰੈਕਿੰਗ ਸਿਸਟਮ’ ਲਗਾਏ ਜਾਣਗੇ । ਹਫ਼ਤੇ ‘ਚ ਡਰਾਈਵਰਾਂ, ਕੰਡਕਟਰਾਂ ਤੇ ਹੋਰ ਸਟਾਫ਼ ਦੀਆਂ ਮਨਜ਼ੂਰਸ਼ੁਦਾ ਖ਼ਾਲੀ ਅਸਾਮੀਆਂ ਦਾ ਵੇਰਵੇ ਵੀ ਮੰਗੇ ਗਏ ਹਨ ।ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਬੇਗ਼ਮ ਰਜ਼ੀਆ ਸੁਲਤਾਨਾ ਨੇ ਜਨਰਲ ਮੈਨੇਜਰਾਂ ਦੀ ਬੈਠਕ ‘ਚ ਸਾਂਝੀ ਕਰਦੇ ਕਿਹਾ ਕਿ ਬੱਸਾਂ ਦਾ ਰੂਟ ‘ਤੇ ਚਲਦੇ ਦੌਰਾਨ ਸਹੀ ਸਥਾਨ ਦਾ ਪਤਾ ਲਗਾਉਣ ਲਈ ਵਹੀਕਲ ਟਰੈਕਿੰਗ ਸਿਸਟਮ ਪ੍ਰਣਾਲੀ ਦੀ ਵਰਤੋਂ ਕੀਤੀ ਜਾਵੇਗੀ,

ਜਿਸ ਤੋਂ ਇਹ ਵੀ ਪਤਾ ਲੱਗ ਜਾਵੇਗਾ ਕਿ ਡਰਾਈਵਰ ਵਲੋਂ ਕਿਸ ਸ਼ਹਿਰ ਜਾਂ ਕਸਬੇ ‘ਤੇ ਬੱਸ ਨੂੰ ਕਿੰਨੀ ਦੇਰ ਲਈ ਰੋਕਿਆ ਗਿਆ ਜਾਂ ਫਿਰ ਕਿਸ ਬੱਸ ਅੱਡੇ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ । ਅਸਲ ਸਮੇਂ ਦਾ ਪਤਾ ਲਗਾਉਣ ਲਈ ਵਹੀਕਲ ਟਰੈਕਿੰਗ ਸਿਸਟਮ ਦਾ ਪ੍ਰੀਖਣ ਪੀ.ਆਰ.ਟੀ.ਸੀ. ਦੀਆਂ 350 ਬੱਸਾਂ ‘ਚ ਕੀਤਾ ਗਿਆ ਹੈ,ਜਿਸ ਤੋਂ ਬਾਅਦ ਇਸ ਪ੍ਰਣਾਲੀ ਨੂੰ ਰੋਡਵੇਜ਼ ਤੇ ਪੀ.ਆਰ.ਟੀ.ਸੀ. ਦੀਆਂ ਸਾਰੀਆਂ ਬੱਸਾਂ ਵਿਚ ਲਾਗੂ ਕੀਤਾ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ । ਲੋਕਾਂ ਨੂੰ ਜਨਤਕ ਆਵਾਜਾਈ ਅਧੀਨ ਵਧੀਆ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੀ.ਆਰ.ਟੀ.ਸੀ. ਨੂੰ ਜਲਦ 100 ਨਵੀਆਂ ਬੱਸਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

Leave a Reply

Your email address will not be published. Required fields are marked *