Sunday, September 22, 2019
Home > News > ਥਾਣੇਦਾਰ ਨੇ ਕੀਤਾ ਵੱਡਾ ਕਾਂਡ, ਭੜਕੀ ਭੈਣ ਨੇ ਵੀ ਪਾ ਦਿੱਤੀਆਂ ਪੁਲਿਸ ਨੂੰ ਭਾਜੜਾਂ, ਦੇਖੋ ਪੂਰੀ ਵੀਡੀਓ

ਥਾਣੇਦਾਰ ਨੇ ਕੀਤਾ ਵੱਡਾ ਕਾਂਡ, ਭੜਕੀ ਭੈਣ ਨੇ ਵੀ ਪਾ ਦਿੱਤੀਆਂ ਪੁਲਿਸ ਨੂੰ ਭਾਜੜਾਂ, ਦੇਖੋ ਪੂਰੀ ਵੀਡੀਓ

ਬਟਾਲਾ ਦੇ ਅਲੀਵਾਲ ਥਾਣੇ ਨੇੜੇ ਪੈਂਦੇ ਪਿੰਡ ਦੇ ਸੁਖਵਿੰਦਰ ਸਿੰਘ ਨਾਮ ਦੇ ਲੜਕੇ ਦੀ ਇੱਕ ਕਾਰ ਦੁਆਰਾ ਫੇਟ ਲੱਗਣ ਕਾਰਨ ਜਾਨ ਚਲੀ ਗਈ। ਸੁਖਵਿੰਦਰ ਸਿੰਘ ਅਤੇ ਉਸ ਦੇ ਭਰਾ ਨੂੰ ਮੋਟਰਸਾਈਕਲ ਤੇ ਆਪਣੇ ਕੰਮ ਤੇ ਜਾ ਰਹੇ ਇੱਕ ਏ ਐੱਸ ਆਈ ਝਿਰਮਲ ਸਿੰਘ ਨੇ ਆਪਣੀ ਗੱਡੀ ਨਾਲ ਟੱਕਰ ਮਾਰ ਦਿੱਤੀ। ਦੋਵੇਂ ਭਰਾਵਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਸੁਖਵਿੰਦਰ ਸਿੰਘ ਦੀ ਜਾਨ ਚਲੀ ਗਈ ਅਤੇ ਦੂਸਰੇ ਭਰਾ ਦੇ ਸਿਰ ਵਿੱਚ ਟਾਂਕੇ ਲੱਗੇ ਹਨ। ਪੁਲਿਸ ਦੇ ਦੱਸਣ ਅਨੁਸਾਰ ਉਨ੍ਹਾਂ ਨੇ ਏਐੱਸਆਈ ਜਰਮਲ ਸਿੰਘ ਦੇ ਉੱਤੇ ਮਾਮਲਾ ਦਰਜ ਕਰ ਲਿਆ ਹੈ।

ਜਦ ਕਿ ਪੀੜਤ ਪਰਿਵਾਰ ਨੇ ਪੁਲਿਸ ਤੇ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ। ਮ੍ਰਿਤਕ ਸੁਖਵਿੰਦਰ ਸਿੰਘ ਦੀ ਭੈਣ ਨੇ ਪੱਤਰਕਾਰਾਂ ਨੂੰ ਦੱਸਿਆ ਹੈ ਕਿ ਉਸ ਦੇ ਭਰਾ ਕੰਮ ਤੇ ਜਾ ਰਹੇ ਸਨ। ਉਹ ਦੋਵੇਂ ਜਣੇ ਮੋਟਰਸਾਈਕਲ ਤੇ ਜਾ ਰਹੇ ਸੀ ਕਿ ਇਕ ਏਐੱਸਆਈ ਝਿਰਮਲ ਸਿੰਘ ਨੇ ਆਪਣੀ ਗੱਡੀ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਉਹ ਗੱਡੀ ਨੂੰ ਛੱਡ ਕੇ ਮੌਕੇ ਤੇ ਭੱਜ ਗਿਆ। ਉਸ ਦੇ ਦੋਵੇਂ ਭਰਾਵਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਸੁਖਿੰਦਰ ਸਿੰਘ ਨੇ ਦਮ ਤੋੜ ਦਿੱਤਾ ਅਤੇ ਦੂਸਰੇ ਭਰਾ ਦੇ ਸਿਰ ਵਿੱਚ ਟਾਂਕੇ ਲੱਗੇ ਹਨ। ਪੁਲਿਸ ਉਨ੍ਹਾਂ ਦੇ ਨਾਲ ਮ੍ਰਿਤਕ ਦੇਹ ਲੈਣ ਵੀ ਪੈਸੇ ਲੈ ਕੇ ਗਈ। ਪੁਲਿਸ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ।

ਉਨ੍ਹਾਂ ਨੇ ਅਲੀਵਾਲ ਪੁਲਿਸ ਨੂੰ ਇਸ ਹਾਦਸੇ ਦੀ ਜਾਣਕਾਰੀ ਵੀ ਦਿੱਤੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ ਕਿ ਜੇ ਉਨ੍ਹਾਂ ਨੇ ਕੋਈ ਕਾਰਵਾਈ ਕੀਤੀ ਤਾਂ ਉਲਟਾ ਉਨ੍ਹਾਂ ਤੇ ਮਾਮਲਾ ਦਰਜ ਕੀਤਾ ਜਾਵੇਗਾ ਜਿਸ ਲੜਕੇ ਦੇ ਟਾਂਕੇ ਲੱਗੇ ਹਨ। ਉਸ ਦੇ ਦੱਸਣ ਅਨੁਸਾਰ ਹਾਦਸੇ ਤੋਂ ਬਾਅਦ ਏਐੱਸਆਈ ਭੱਜ ਗਿਆ। ਉਸ ਨੇ ਇਨਸਾਫ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਏ ਐੱਸ ਆਈ ਝਿਰਮਲ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਿਸ ਨੇ ਉਨ੍ਹਾਂ ਨੂੰ ਯਕੀਨ ਦਵਾਇਆ ਹੈ ਕਿ ਦੋਸ਼ੀ ਨੂੰ ਕੱਲ੍ਹ ਨੂੰ ਫੜ ਲਿਆ ਜਾਵੇਗਾ। ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

Leave a Reply

Your email address will not be published. Required fields are marked *